ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (2019)

ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 8

ਪੰਜਾਬੀ ਬਾਈਬਲ ਪੜ੍ਹੋ। Divine Threads ਦੀ ਪੰਜਾਬੀ ਅਧਿਐਨ ਸਮੱਗਰੀ ਜਲਦੀ ਆ ਰਹੀ ਹੈ।

1ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ। ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ।
2ਜੇ ਕੋਈ ਆਪਣੇ ਭਾਣੇ ਕੁਝ ਜਾਣਦਾ ਹੋਵੇ ਤਾਂ ਜਿਵੇਂ ਜਾਣਨਾ ਚਾਹੀਦਾ ਹੈ ਤਿਵੇਂ ਅਜੇ ਨਹੀਂ ਜਾਣਦਾ।
3ਪਰ ਜੇ ਕੋਈ ਪਰਮੇਸ਼ੁਰ ਨਾਲ ਪਿਆਰ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ।
4ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ।
5ਭਾਵੇਂ ਕਿੰਨੇ ਹੀ ਹਨ, ਕੀ ਸਵਰਗ ਵਿੱਚ ਕੀ ਧਰਤੀ ਉੱਤੇ ਜਿਹੜੇ ਦੇਵਤੇ ਕਰਕੇ ਸਦਾਉਂਦੇ ਹਨ, ਬਹੁਤ ਸਾਰੇ ਦੇਵਤੇ ਅਤੇ ਬਹੁਤ ਸਾਰੇ ਸੁਆਮੀ ਹਨ।
6ਪਰ ਸਾਡੇ ਲਈ ਇੱਕ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸਭ ਕੁਝ ਰਚਿਆ ਗਿਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਤੇ ਇੱਕੋ ਪ੍ਰਭੂ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸਭ ਕੁਝ ਰਚਿਆ ਅਤੇ ਅਸੀਂ ਵੀ।
7ਪਰ ਸਭ ਨੂੰ ਇਹ ਗਿਆਨ ਨਹੀਂ ਸਗੋਂ ਕਈ ਜਿਹੜੇ ਹੁਣ ਤੱਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੇ ਚੜ੍ਹਾਵੇ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਵਿਵੇਕ ਕਮਜ਼ੋਰ ਹੋ ਕੇ ਮੈਲ਼ਾ ਹੋ ਜਾਂਦਾ ਹੈ।
8ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ। ਜੇ ਨਾ ਖਾਈਏ ਸਾਨੂੰ ਕੁਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁਝ ਵਾਧਾ ਨਹੀਂ।
9ਪਰ ਸੁਚੇਤ ਰਹੋ ਭਈ ਤੁਹਾਡਾ ਇਹ ਹੱਕ ਕਿਤੇ ਕਮਜ਼ੋਰਾਂ ਲਈ ਠੋਕਰ ਲਾਉਣ ਦਾ ਕਾਰਨ ਨਾ ਹੋਵੇ।
10ਕਿਉਂਕਿ ਜੇ ਕੋਈ ਤੈਨੂੰ ਜਿਹੜਾ ਗਿਆਨ ਰੱਖਦਾ ਹੈਂ ਮੂਰਤੀ ਦੇ ਮੰਦਿਰ ਵਿੱਚ ਬੈਠਿਆਂ ਖਾਂਦੇ ਵੇਖੇ ਤਾਂ ਜੇ ਉਹ ਵਿਸ਼ਵਾਸ ਵਿੱਚ ਕਮਜ਼ੋਰ ਹੈ ਕੀ ਉਹ ਦਾ ਵਿਵੇਕ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ?
11ਸੋ ਤੇਰੇ ਗਿਆਨ ਦੇ ਕਾਰਨ ਉਹ ਜੋ ਕਮਜ਼ੋਰ ਹੈ ਨਾਸ ਹੁੰਦਾ ਅਰਥਾਤ ਉਹ ਜਿਹ ਦੇ ਲਈ ਮਸੀਹ ਮਰਿਆ।
12ਅਤੇ ਇਸ ਤਰ੍ਹਾਂ ਭਰਾਵਾਂ ਦੇ ਪ੍ਰਤੀ ਪਾਪ ਕਰ ਕੇ ਅਤੇ ਉਨ੍ਹਾਂ ਦੇ ਵਿਵੇਕ ਨੂੰ ਜਦੋਂ ਉਹ ਕਮਜ਼ੋਰ ਹੈ, ਤੁਸੀਂ ਮਸੀਹ ਦਾ ਪਾਪ ਕਰਦੇ ਹੋ।
13ਇਸੇ ਕਰਕੇ ਜੇ ਭੋਜਨ ਮੇਰੇ ਭਰਾ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਰਾ ਨੂੰ ਠੋਕਰ ਖੁਆਵਾਂ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · The Indian Revised Version Holy Bible in the Eastern Punjabi language of India (BCS 2019). Copyright © 2017, 2019 Bridge Connectivity Solutions. Contributor: Bridge Connectivity Solutions Pvt. Ltd. Original Scripture and terms: eBible.org/pan. Licensed under Creative Commons Attribution-ShareAlike 4.0 International (CC BY-SA 4.0). Changes to presentation: the original HTML navigation, introductions, headings, footnote popups and line-break formatting were excluded and verse whitespace normalized; biblical verse wording was not rewritten. This adapted Scripture presentation remains under CC BY-SA 4.0. No pictures from the source are included. Bridge Connectivity Solutions does not necessarily endorse this adapted presentation. Divine Threads ਦੇ ਪੰਜਾਬੀ ਅਧਿਐਨ ਜਲਦੀ ਆ ਰਹੇ ਹਨ।