ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (2019)

ਤਿਮੋਥਿਉਸ ਨੂੰ ਦੂਜੀ ਪੱਤ੍ਰੀ 1

ਪੰਜਾਬੀ ਬਾਈਬਲ ਪੜ੍ਹੋ। Divine Threads ਦੀ ਪੰਜਾਬੀ ਅਧਿਐਨ ਸਮੱਗਰੀ ਜਲਦੀ ਆ ਰਹੀ ਹੈ।

1ਪੌਲੁਸ, ਜੋ ਉਸ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ।
2ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ।
3ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਕਰਦਾ ਹਾਂ! ਜਦ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਦਿਨ ਰਾਤ ਤੈਨੂੰ ਚੇਤੇ ਕਰਦਾ ਹਾਂ।
4ਅਤੇ ਤੇਰਿਆਂ ਹੰਝੂਆਂ ਨੂੰ ਚੇਤੇ ਕਰ ਕੇ ਤੈਨੂੰ ਵੇਖਣ ਨੂੰ ਲੋਚਦਾ ਹਾਂ ਕਿ ਅਨੰਦ ਨਾਲ ਭਰ ਜਾਂਵਾਂ।
5ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ।
6ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਕਿ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਚਮਕਾ, ਜੋ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ।
7ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
8ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।
9ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।
10ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ।
11ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ।
12ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ।
13ਤੂੰ ਉਹਨਾਂ ਖਰੀਆਂ ਗੱਲਾਂ ਨੂੰ ਜਿਹੜੀਆਂ ਤੂੰ ਮੇਰੇ ਕੋਲੋਂ ਸੁਣੀਆਂ ਉਸ ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ।
14ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ।
15ਤੂੰ ਇਹ ਜਾਣਦਾ ਹੈਂ ਕਿ ਸਭ ਜਿਹੜੇ ਅਸਿਯਾ ਵਿੱਚ ਹਨ ਜਿੰਨ੍ਹਾ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਮੇਰੇ ਤੋਂ ਬੇਮੁੱਖ ਹੋ ਗਏ।
16ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ।
17ਸਗੋਂ ਜਦ ਉਹ ਰੋਮ ਨੂੰ ਆਇਆ ਤਾਂ ਉਹ ਨੇ ਮੈਨੂੰ ਵੱਡੀ ਕੋਸ਼ਿਸ਼ ਨਾਲ ਭਾਲਿਆ ਅਤੇ ਲੱਭ ਲਿਆ।
18ਪ੍ਰਭੂ ਉਹ ਨੂੰ ਇਹ ਦਾਤ ਕਰੇ ਕਿ ਉਸ ਦਿਨ ਪ੍ਰਭੂ ਵੱਲੋਂ ਉਸ ਉੱਤੇ ਦਯਾ ਹੋਵੇ ਅਤੇ ਤੂੰ ਚੰਗੀ ਤਰ੍ਹਾਂ ਜਾਣਦਾ ਹੀ ਹੈ ਜੋ ਅਫ਼ਸੁਸ ਵਿੱਚ ਕਿਵੇਂ ਉਸ ਨੇ ਮੇਰੀ ਸੇਵਾ ਕੀਤੀ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · The Indian Revised Version Holy Bible in the Eastern Punjabi language of India (BCS 2019). Copyright © 2017, 2019 Bridge Connectivity Solutions. Contributor: Bridge Connectivity Solutions Pvt. Ltd. Original Scripture and terms: eBible.org/pan. Licensed under Creative Commons Attribution-ShareAlike 4.0 International (CC BY-SA 4.0). Changes to presentation: the original HTML navigation, introductions, headings, footnote popups and line-break formatting were excluded and verse whitespace normalized; biblical verse wording was not rewritten. This adapted Scripture presentation remains under CC BY-SA 4.0. No pictures from the source are included. Bridge Connectivity Solutions does not necessarily endorse this adapted presentation. Divine Threads ਦੇ ਪੰਜਾਬੀ ਅਧਿਐਨ ਜਲਦੀ ਆ ਰਹੇ ਹਨ।