ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (2019)

ਹੋਸ਼ੇਆ 3

ਪੰਜਾਬੀ ਬਾਈਬਲ ਪੜ੍ਹੋ। Divine Threads ਦੀ ਪੰਜਾਬੀ ਅਧਿਐਨ ਸਮੱਗਰੀ ਜਲਦੀ ਆ ਰਹੀ ਹੈ।

1ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾ, ਇੱਕ ਔਰਤ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਵੱਲ ਮੁੜਦੇ ਹਨ ਅਤੇ ਦਾਖ਼ਾਂ ਦੇ ਪੂੜਿਆਂ ਨੂੰ ਪਿਆਰ ਕਰਦੇ ਹਨ।
2ਸੋ ਮੈਂ ਉਹ ਨੂੰ ਪੰਦਰਾਂ ਸ਼ਕਲ ਅਤੇ ਜੌਂ ਦਾ ਡੇਢ ਹੋਮਰ ਦੇ ਕੇ ਆਪਣੇ ਲਈ ਮੁੱਲ ਲਿਆ
3ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤ ਦਿਨਾਂ ਤੱਕ ਮੇਰੇ ਨਾਲ ਵੱਸੇਂਗੀ, ਤੂੰ ਨਾ ਵਿਭਚਾਰ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਪਤਨੀ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ।
4ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ।
5ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ। ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈਅ ਮੰਨ ਕੇ ਮੁੜਨਗੇ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · The Indian Revised Version Holy Bible in the Eastern Punjabi language of India (BCS 2019). Copyright © 2017, 2019 Bridge Connectivity Solutions. Contributor: Bridge Connectivity Solutions Pvt. Ltd. Original Scripture and terms: eBible.org/pan. Licensed under Creative Commons Attribution-ShareAlike 4.0 International (CC BY-SA 4.0). Changes to presentation: the original HTML navigation, introductions, headings, footnote popups and line-break formatting were excluded and verse whitespace normalized; biblical verse wording was not rewritten. This adapted Scripture presentation remains under CC BY-SA 4.0. No pictures from the source are included. Bridge Connectivity Solutions does not necessarily endorse this adapted presentation. Divine Threads ਦੇ ਪੰਜਾਬੀ ਅਧਿਐਨ ਜਲਦੀ ਆ ਰਹੇ ਹਨ।