ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (2019)

ਜ਼ਬੂਰ 59

ਪੰਜਾਬੀ ਬਾਈਬਲ ਪੜ੍ਹੋ। Divine Threads ਦੀ ਪੰਜਾਬੀ ਅਧਿਐਨ ਸਮੱਗਰੀ ਜਲਦੀ ਆ ਰਹੀ ਹੈ।

1ਹੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ, ਮੇਰੇ ਵਿਰੋਧੀਆਂ ਤੋਂ ਮੈਨੂੰ ਉਚਿਆਈ ਤੇ ਰੱਖ!
2ਮੈਨੂੰ ਬਦਕਾਰਾਂ ਤੋਂ ਛੁਡਾ, ਅਤੇ ਖੂਨੀ ਮਨੁੱਖਾਂ ਤੋਂ ਮੈਨੂੰ ਬਚਾ!
3ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ, ਬਲਵੰਤ ਮੇਰੇ ਵਿਰੁੱਧ ਇਕੱਠੇ ਹੋਏ ਹਨ। ਹੇ ਯਹੋਵਾਹ, ਨਾ ਮੇਰਾ ਕੁਝ ਅਪਰਾਧ ਨਾ ਮੇਰਾ ਕੁਝ ਪਾਪ ਹੈ,
4ਮੇਰੀ ਬਦੀ ਤੋਂ ਬਿਨ੍ਹਾਂ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ!
5ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖ਼ਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ! ਸਲਹ।
6ਓਹ ਸ਼ਾਮ ਵੇਲੇ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।
7ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ?
8ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!।
9ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਰ ਕਰਾਂਗਾ, ਪਰਮੇਸ਼ੁਰ ਮੇਰਾ ਉੱਚਾ ਗੜ੍ਹ ਜੋ ਹੈ।
10ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫਤਹ ਵਿਖਾਵੇਗਾ।
11ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੂ, ਸਾਡੀ ਢਾਲ਼, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇ!
12ਉਨ੍ਹਾਂ ਦੇ ਬੁੱਲ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ!
13ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ! ਸਲਹ।
14ਤਾਂ ਓਹ ਸ਼ਾਮਾਂ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ।
15ਓਹ ਟੁੱਕ ਦੇ ਲੱਭਣ ਨੂੰ ਭੌਂਦੇ ਫਿਰਨ, ਅਤੇ ਜੇ ਰੱਜ ਨਾ ਜਾਨ ਤਾਂ ਸਾਰੀ ਰਾਤ ਠਹਿਰਨ!
16ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਰ ਰਿਹਾ ਹੈਂ।
17ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ, ਕਿਉਂ ਜੋ ਪਰਮੇਸ਼ੁਰ ਮੇਰਾ ਉੱਚਾ ਗੜ੍ਹ ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · The Indian Revised Version Holy Bible in the Eastern Punjabi language of India (BCS 2019). Copyright © 2017, 2019 Bridge Connectivity Solutions. Contributor: Bridge Connectivity Solutions Pvt. Ltd. Original Scripture and terms: eBible.org/pan. Licensed under Creative Commons Attribution-ShareAlike 4.0 International (CC BY-SA 4.0). Changes to presentation: the original HTML navigation, introductions, headings, footnote popups and line-break formatting were excluded and verse whitespace normalized; biblical verse wording was not rewritten. This adapted Scripture presentation remains under CC BY-SA 4.0. No pictures from the source are included. Bridge Connectivity Solutions does not necessarily endorse this adapted presentation. Divine Threads ਦੇ ਪੰਜਾਬੀ ਅਧਿਐਨ ਜਲਦੀ ਆ ਰਹੇ ਹਨ।