ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (2019)

ਜ਼ਬੂਰ 67

ਪੰਜਾਬੀ ਬਾਈਬਲ ਪੜ੍ਹੋ। Divine Threads ਦੀ ਪੰਜਾਬੀ ਅਧਿਐਨ ਸਮੱਗਰੀ ਜਲਦੀ ਆ ਰਹੀ ਹੈ।

1ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।
2ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ।
3ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
4ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।
5ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
6ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।
7ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · The Indian Revised Version Holy Bible in the Eastern Punjabi language of India (BCS 2019). Copyright © 2017, 2019 Bridge Connectivity Solutions. Contributor: Bridge Connectivity Solutions Pvt. Ltd. Original Scripture and terms: eBible.org/pan. Licensed under Creative Commons Attribution-ShareAlike 4.0 International (CC BY-SA 4.0). Changes to presentation: the original HTML navigation, introductions, headings, footnote popups and line-break formatting were excluded and verse whitespace normalized; biblical verse wording was not rewritten. This adapted Scripture presentation remains under CC BY-SA 4.0. No pictures from the source are included. Bridge Connectivity Solutions does not necessarily endorse this adapted presentation. Divine Threads ਦੇ ਪੰਜਾਬੀ ਅਧਿਐਨ ਜਲਦੀ ਆ ਰਹੇ ਹਨ।